‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਜੇਲ੍ਹ ’ਚੋਂ ਰਿਹਾਅ

ਅੰਮ੍ਰਿਤਸਰ, 24 ਫਰਵਰੀ – ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਹਿਯੋਗੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਅਗਵਾ ਦੇ ਕੇਸ ਵਿੱਚ ਅੰਮ੍ਰਿਤਸਰ ਦੀ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਅਜਨਾਲਾ ਦੀ ਅਦਾਲਤ ਨੇ ਉਸ ਨੂੰ ਰਿਹਾਅ ਕਰਨ ਦੇ ਹੁਕਮ ਦਿੱਤੇ ਹਨ। ਅੰਮ੍ਰਿਤਸਰ ਬਾਰਡਰ ਰੇਂਜ ਦੇ ਇੰਸਪੈਕਟਰ ਜਨਰਲ ਮੋਨੀਸ਼ ਚਾਵਲਾ ਨੇ ਦੱਸਿਆ ਕਿ ਅਦਾਲਤ ਨੇ ਰਿਹਾਈ ਦੀ ਅਰਜ਼ੀ ਸਵੀਕਾਰ ਕਰ ਲਈ ਹੈ ਅਤੇ ਲਵਪ੍ਰੀਤ ਸਿੰਘ ਨੂੰ ਰਿਹਾਅ ਕੀਤਾ ਜਾ ਰਿਹਾ ਹੈ।