ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਦੇ ਬੁਲਾਰਾ ਬਣੇ

ਚੰਡੀਗੜ੍ਹ, 3 ਅਕਤੂਬਰ (ਏਜੰਸੀ) – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਅਤੇ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਬੁਲਾਰਾ ਨਿਯੁਕਤ ਕੀਤਾ ਹੈ। ਇਹ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।