ਵੈਲਿੰਗਟਨ ਵਿਖੇ ਭਾਰਤੀ ਹਾਈ ਕਮਿਸ਼ਨਰ ਵੱਲੋਂ ਤਿਰੰਗਾ ਲਹਿਰਾਇਆ ਗਿਆ

ਵੈਲਿੰਗਟਨ, 15 ਅਗਸਤ – ਇੱਥੇ ਸਥਿਤ ਹਾਈ ਕਮਿਸ਼ਨ ਆਫ਼ ਇੰਡੀਆ ਵਿਖੇ ਭਾਰਤ ਦੇ 77ਵੇਂ ਸੁਤੰਤਰਤਾ ਦਿਵਸ ਮੌਕੇ 15 ਅਗਸਤ ਦਿਨ ਮੰਗਲਵਾਰ ਨੂੰ ਭਾਰਤ ਦਾ ਤਿਰੰਗਾ ਝੰਡਾ ਹਾਈ ਕਮਿਸ਼ਨਰ ਸ੍ਰੀਮਤੀ ਨੀਤਾ ਭੂਸ਼ਣ ਵੱਲੋਂ ਲਹਿਰਾਇਆ ਅਤੇ ਕੌਮੀ ਗੀਤ ਗਾਇਆ ਗਿਆ।
ਭਾਰਤ ਦਾ 77ਵਾਂ ਸੁਤੰਤਰਤਾ ਦਿਵਸ ਨਿਊਜ਼ੀਲੈਂਡ ਸਰਕਾਰ ‘ਚ ਮੰਤਰੀ ਤੇ ਐਮਪੀ ਪ੍ਰਿਅੰਕਾ ਰਾਧਾਕ੍ਰਿਸ਼ਨਨ, ਭਾਰਤੀ ਭਾਈਚਾਰੇ ਦੇ ਮੈਂਬਰਾਂ ਅਤੇ ਕੀਵੀ ਦੋਸਤਾਂ ਨਾਲ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਭਗਤੀ ਦੇ ਗੀਤਾਂ ਅਤੇ ਰਵਾਇਤੀ ਨਾਚਾਂ ਨੇ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ।