ਸ਼੍ਰੋਮਣੀ ਅਕਾਲੀ ਦਲ ਨੇ 5 ਹੋਰ ਉਮੀਦਵਾਰ ਐਲਾਨੇ

ਚੰਡੀਗੜ੍ਹ, 4 ਅਕਤੂਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2022 ਪੰਜਾਬ ਵਿਧਾਨ ਸਭਾ ਚੋਣਾਂ ਲਈ 5 ਹੋਰ ਉਮੀਦਵਾਰਾਂ ਦੇ ਨਾਵਾਂ ਦਾ ਸੋਮਵਾਰ ਨੂੰ ਐਲਾਨ ਕਰ ਦਿੱਤਾ। ਪਾਰਟੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਹੀਰਾ ਸਿੰਘ ਗਾਬੜੀਆ ਲੁਧਿਆਣਾ ਦੱਖਣੀ ਅਤੇ ਵੀਰ ਸਿੰਘ ਲੋਪੋਕੇ ਅੰਮ੍ਰਿਤਸਰ ਦੇ ਰਾਜਾਸਾਂਸੀ ਤੋਂ ਪਾਰਟੀ ਦੇ ਉਮੀਦਵਾਰ ਹੋਣਗੇ। ਚੀਮਾ ਨੇ ਕਿਹਾ ਕਿ ਮਹਿੰਦਰਪਾਲ ਰਿਣਵਾਂ ਫ਼ਾਜ਼ਿਲਕਾ ਦੇ ਅਬੋਹਰ ਤੋਂ ਅਤੇ ਮਾਨਸਾ ਦੇ ਬੁਢਲਾਡਾ ਤੋਂ ਨਿਸ਼ਾਨ ਸਿੰਘ ਪਾਰਟੀ ਦੇ ਉਮੀਦਵਾਰ ਹੋਣਗੇ। ਇਸ ਤੋਂ ਇਲਾਵਾ ਮੋਗਾ ਦੀ ਨਿਹਾਲ ਸਿੰਘ ਵਾਲਾ ਸੀਟ ਤੋਂ ਬਲਦੇਵ ਸਿੰਘ ਮਾਣੂੰਕੇ ਚੋਣ ਲੜਨਗੇ। ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ਲਈ 64 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਹਿਲਾਂ ਹੀ ਕਰ ਚੁੱਕਾ ਹੈ।