ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਲੱਖਾਂ ਸੰਗਤਾਂ ਗੁਰੂਘਰਾਂ ‘ਚ ਨਤਮਸਤਕ ਹੋਈਆਂ

ਚਮਕੌਰ ਸਾਹਿਬ , 23 ਦਸੰਬਰ – ਸ਼ਹੀਦੀ ਜੋੜ ਮੇਲ ਦੇ ਅੰਤਿਮ ਦਿਨ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਚਮਕੌਰ ਦੀ ਗੜ੍ਹੀ ਦੇ ਸ਼ਹੀਦਾਂ ਨੂੰ ਨਮਨ ਕਰਨ ਲਈ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ , ਗੁਰਦੁਆਰਾ ਸ੍ਰੀ ਗੜ੍ਹੀ ਸਾਹਿਬ ਅਤੇ ਹੋਰ ਗੁਰੁ ਘਰਾਂ ਵਿੱਚ ਨਤਮਸਤਕ ਹੋਈਆਂ।
ਇਸ ਸ਼ਹੀਦੀ ਜੋੜ ਮੇਲ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਪੂਰੇ ਇੰਤਜਾਮ ਕੀਤੇ ਗਏ ਸਨ , ਉੱਥੇ ਇਲਾਕੇ ਦੇ ਵੱਖ ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਸੰਗਤ ਦੀ ਸੇਵਾ ਲਈ ਸ਼ਰਧਾ ਭਾਵ ਨਾਲ ਲੰਗਰ ਲਗਾਏ ਗਏ ਸਨ । ਸਮੁੱਚੇ ਜੋੜ ਮੇਲ ਦੌਰਾਨ ਦਾਸਤਾਨ ਏ ਸ਼ਹਾਦਤ ਵੀ ਖਿੱਚ ਦਾ ਕੇਂਦਰ ਬਣਿਆਂ ਰਿਹਾ , ਜਿੱਥੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸਿੱਖ ਇਤਿਹਾਸ ਦੇ ਅਮੀਰ ਸ਼ਹਾਦਤੀ ਵਿਰਸੇ ਨੂੰ ਅੱਖੀਂ ਦੇਖ ਕੇ ਮਹਿਸੂਸ ਕੀਤਾ।