ਸਾਬਕਾ ਡੀਜੀਪੀ ਵਿਰਕ, ਜ਼ੀਰਾ, ਸਰਬਜੀਤ ਸਿੰਘ ਮੱਕੜ ਸਣੇ 24 ਪੰਜਾਬ ਆਗੂ ਭਾਜਪਾ ‘ਚ ਸ਼ਾਮਲ ਹੋਏ

ਨਵੀਂ ਦਿੱਲੀ, 3 ਦਸੰਬਰ – ਅਗਲੇ ਸਾਲ ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਬਕਾ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਸਰਬਦੀਪ ਸਿੰਘ ਵਿਰਕ ਸਮੇਤ ਸੂਬੇ ਦੇ 24 ਪੰਜਾਬ ਆਗੂ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਏ। ਭਾਜਪਾ ਅਜਿਹਾ ਪੰਜਾਬ ਵਿੱਚ ਆਪਣੇ ਆਪ ਨੂੰ ਮਜ਼ਬੂਤ ਕਰਨ ਲਈ ਕਰ ਰਹੀ ਹੈ ਕਿਉਂਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਲਿਆਂਦੇ ਸਨ , ਜਿਸ ਦੇ ਕਰਕੇ ਕਿਸਾਨੀ ਅੰਦੋਲਨ ਦੇ ਚੱਲਦੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਵਿੱਚ ਰਿਸ਼ਤਾ ਸਮਾਪਤ ਹੋ ਗਿਆ ਸੀ।
ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਸੂਬੇ ਵਿੱਚ ਸੰਗਠਨ ਹੋਰ ਮਜ਼ਬੂਤ ਹੋਵੇਗਾ। ਸ੍ਰੀ ਵਿਰਕ, ਪੰਜਾਬ ਸਹਿਕਾਰੀ ਬੈਂਕ ਦੇ ਸਾਬਕਾ ਚੇਅਰਮੈਨ ਅਵਤਾਰ ਸਿੰਘ ਜ਼ੀਰਾ, ਸਨਅਤਕਾਰ ਹਰਚਰਨ ਸਿੰਘ ਰਣੌਤਾ ਅਤੇ ਸਾਬਕਾ ਅਕਾਲੀ ਆਗੂ ਸਰਬਜੀਤ ਸਿੰਘ ਮੱਕੜ ਭਾਜਪਾ ਵਿੱਚ ਸ਼ਾਮਲ ਹੋਏ। ਪੰਜਾਬ ਦੀਆਂ ਕਈ ਨਾਮੀ ਸ਼ਖ਼ਸੀਅਤਾਂ ਪਿਛਲੇ ਕੁੱਝ ਦਿਨਾਂ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਈਆਂ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੁੱਝ ਹੋਰ ਲੋਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ।