ਸਾਬਕਾ ਮੁੱਖ ਮੰਤਰੀ ਕੈਪਟਨ ਦੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ‘ਹਾਕੀ ਤੇ ਬਾਲ’ ਦਾ ਚੋਣ ਨਿਸ਼ਾਨ ਮਿਲਿਆ

ਚੰਡੀਗੜ੍ਹ, 10 ਜਨਵਰੀ – ਭਾਰਤੀ ਚੋਣ ਕਮਿਸ਼ਨ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਪਾਰਟੀ ਨੂੰ ਸੂਬੇ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ‘ਹਾਕੀ ਤੇ ਬਾਲ’ ਚੋਣ ਨਿਸ਼ਾਨ ਅਲਾਟ ਕੀਤਾ ਹੈ। ਪੰਜਾਬ ਲੋਕ ਕਾਂਗਰਸ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਲਈ 14 ਫਰਵਰੀ ਨੂੰ ਵੋਟਾਂ ਪੈਣਗੀਆਂ ਤੇ ਚੋਣ ਨਤੀਜਿਆਂ ਦਾ ਐਲਾਨ ਪੰਜਾਬ ਸਣੇ 5 ਸੂਬਿਆਂ ਦੀ ਵੋਟ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ 10 ਮਾਰਚ ਨੂੰ ਹੋਵੇਗਾ।