ਸ੍ਰੀਲੰਕਾ ਜਾਣ ਲਈ ਭਾਰਤੀਆਂ ਸਣੇ 7 ਮੁਲਕਾਂ ਦੇ ਨਾਗਰਿਕਾਂ ਲਈ ਵੀਜ਼ਾ ਮੁਕਤ ਦਾਖਲੇ ਦੀ ਪੇਸ਼ਕਸ਼ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ

ਕੋਲੰਬੋ, 24 ਅਕਤੂਬਰ – ਸ੍ਰੀਲੰਕਾ ਦੀ ਕੈਬਨਿਟ ਨੇ ਭਾਰਤ ਅਤੇ 6 ਹੋਰ ਦੇਸ਼ਾਂ ਦੇ ਨਾਗਰਿਕਾਂ ਲਈ ਵੀਜ਼ਾ ਮੁਕਤ ਦਾਖਲੇ ਦੀ ਪੇਸ਼ਕਸ਼ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਸ੍ਰੀਲੰਕਾ ਦੇ ਸੈਰ-ਸਪਾਟਾ ਮੰਤਰੀ ਹਰੀਨ ਫਰਨਾਂਡੋ ਨੇ ਕਿਹਾ ਕਿ ਮੰਤਰੀ ਮੰਡਲ ਨੇ ਭਾਰਤ, ਚੀਨ, ਰੂਸ, ਮਲੇਸ਼ੀਆ, ਜਾਪਾਨ, ਇੰਡੋਨੇਸ਼ੀਆ ਅਤੇ ਥਾਈਲੈਂਡ ਦੇ ਯਾਤਰੀਆਂ ਲਈ 31 ਮਾਰਚ 2024 ਤੱਕ ਪਾਇਲਟ ਪ੍ਰਾਜੈਕਟ ਦੇ ਤੌਰ ‘ਤੇ ਵੀਜ਼ਾ-ਮੁਕਤ ਦਾਖਲੇ ਨੂੰ ਮਨਜ਼ੂਰੀ ਦਿੱਤੀ।
ਸ੍ਰੀਲੰਕਾ ਦੇ ਸੈਰ-ਸਪਾਟਾ ਉਦਯੋਗ ਦਾ ਟੀਚਾ 2023 ਵਿੱਚ 22 ਲੱਖ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਦਾ ਹੈ।