ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ’ ਦੀਆਂ ਅਦਾਰਾ ‘ਕੂਕ ਪੰਜਾਬੀ ਸਮਾਚਾਰ’ ਵੱਲੋਂ ਲੱਖ-ਲੱਖ ਵਧਾਈਆਂ

ਆਕਲੈਂਡ,19 ਅਗਸਤ – ਜੁੱਗੋ ਜੁੱਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 416 ਸਾਲ ਪਹਿਲਾਂ ਹੋਏ ਪਹਿਲੇ ਪ੍ਰਕਾਸ਼ ਦੇ ਸਬੰਧ ਵਿੱਚ ਅੰਮ੍ਰਿਤਸਰ ਵਿਖੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਸਹਿਤ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ। ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਇਤਿਹਾਸ ਸਬੰਧੀ ਸੰਗਤਾਂ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਪੰਜ ਪਿਆਰਿਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਸਵੇਰੇ 7.30 ਵਜੇ ਦੇ ਕਰੀਬ ਆਰੰਭ ਹੋਇਆ ਇਹ ਨਗਰ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।
ਆਪ ਸਾਰਿਆਂ ਨੂੰ ‘ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ’ ਦੀਆਂ ਅਦਾਰਾ ‘ਕੂਕ ਪੰਜਾਬੀ ਸਮਾਚਾਰ’ ਵੱਲੋਂ ਲੱਖ-ਲੱਖ ਵਧਾਈਆਂ ਹੋਣ ਜੀ।