14 ਫਰਵਰੀ ਨੂੰ ਅੰਬੇਡਕਰ ਸਪੋਰਟਸ ਐਂਡ ਕਲਚਰਲ ਕਲੱਬ ਵੱਲੋਂ ਗੁਰਦੁਆਰਾ ਬੰਬੇ ਹਿੱਲ ਵਿਖੇ ਸਮਾਗਮ

ਆਕਲੈਂਡ, 12 ਫਰਵਰੀ – ਗੁਰੂ ਰਵੀਦਾਸ ਜੀ ਦੇ 644ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7 ਫਰਵਰੀ ਤੋਂ ਗੁਰਦੁਆਰਾ ਗੁਰੂ ਰਵਿਦਾਸ ਸਭਾ ਬੰਬੇ ਹਿੱਲ ਵਿਖੇ ਗੁਰਮਤਿ ਸਮਾਗਮ ਦੀ ਲੜੀ ਕਰਵਾਈ ਜਾ ਰਹੀ ਹੈ।
ਗੁਰੂ ਰਵੀਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਚੱਲ ਰਹੇ ਸਮਾਗਮਾਂ ਦੀ ਲੜੀ ‘ਚ ਅੰਬੇਡਕਰ ਸਪੋਰਟਸ ਐਂਡ ਕਲਚਰਲ ਕਲੱਬ ਦੇ ਸਮੂਹ ਮੈਂਬਰਾਂ ਵੱਲੋਂ 14 ਫਰਵਰੀ ਦਿਨ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਸਵੇਰੇ 10 ਵਜੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਜਾ ਰਹੇ ਹਨ ਅਤੇ ਬਾਅਦ ਵਿੱਚ ਕੀਰਤਨ ਸਮਾਗਮ ਹੋਏਗਾ ਅਤੇ ਗੁਰੂ ਕਾ ਲੰਗਰ ਵੀ ਵਰਤਾਇਆ ਜਾਏਗੀ।
ਅੰਬੇਡਕਰ ਸਪੋਰਟਸ ਐਂਡ ਕਲਚਰਲ ਕਲੱਬ ਦੇ ਪ੍ਰਬੰਧਕਾਂ ਵੱਲੋਂ ਨਿਊਜ਼ੀਲੈਂਡ ਦੀਆਂ ਸਮੂਹ ਸੰਗਤਾਂ, ਮੈਂਬਰਾਂ ਅਤੇ ਖਿਡਾਰੀਆਂ ਨੂੰ ਇਸ ਮੌਕੇ ਪੁੱਜਣ ਦੀ ਬੇਨਤੀ ਕੀਤੀ ਜਾਂਦੀ ਹੈ ਕਿ ਇਸ ਪਵਿੱਤਰ ਸਮਾਗਮ ‘ਤੇ ਬੰਬੇ ਗੁਰੂ ਘਰ ਪੁੱਜ ਕੇ ਗੁਰੂ ਰਵਿਦਾਸ ਮਹਾਰਾਜ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ ਅਤੇ ਕਲੱਬ ਦੇ ਮੈਂਬਰਾਂ ਦਾ ਹੌਸਲਾ ਵਧਾਉਣ।