26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤੀ ਹਾਈ ਕਮਿਸ਼ਨ ਵਿਖੇ ਤਰੰਗਾ ਝੰਡਾ ਲਹਿਰਾਇਆ ਗਿਆ

ਵੈਲਿੰਗਟਨ, 27 ਜਨਵਰੀ – ਇੱਥੇ ਸਥਿਤ ਹਾਈ ਕਮਿਸ਼ਨ ਆਫ਼ ਇੰਡੀਆ ਦੀ ਬਿਲਡਿੰਗ ਵਿੱਚ 26 ਜਨਵਰੀ ਨੂੰ 74ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਸਵੇਰੇ 9.00 ਵਜੇ ਤਰੰਗਾ ਝੰਡਾ ਲਹਿਰਾਉਣ ਦੀ ਰਸਮ ਭਾਰਤੀ ਹਾਈ ਕਮਿਸ਼ਨਰ ਸ੍ਰੀਮਤੀ ਨੀਤਾ ਭੂਸ਼ਣ ਵੱਲੋਂ ਨਿਭਾਈ ਗਈ। ਇਸ ਮੌਕੇ ਭਾਰਤ ਦੀ 15ਵੀਂ ਰਾਸ਼ਟਰਪਤੀ ਮਾਣਯੋਗ ਦਰੋਪਦੀ ਮੁਰਮੂ ਦਾ ਸੰਦੇਸ਼ ਪੜ੍ਹ ਕੇ ਸੁਣਾਇਆ ਗਿਆ ਤੇ ਵੱਖ-ਵੱਖ ਭਾਰਤੀ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਇਸ ਮੌਕੇ ਦੇਸ਼ ਭਗਤੀ ਦੇ ਗੀਤ-ਸੰਗੀਤ ਦਾ ਪ੍ਰੋਗਰਾਮ ਹੋਇਆ ਤੇ ਵੱਖ-ਵੱਖ ਭਾਰਤੀ ਸਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ ਗਈਆਂ।