ਕੋਰੋਨਾਵਾਇਰਸ: ਨਿਊਜ਼ੀਲੈਂਡ ‘ਚ ਲਗਾਤਾਰ 13ਵੇਂ ਦਿਨ ਕੋਈ ਨਵਾਂ ਕੇਸ ਨਹੀਂ, ਸਿਰਫ਼ 1 ਕੇਸ ਹੀ ਐਕਟਿਵ ਹੈ

ਵੈਲਿੰਗਟਨ, 4 ਜੂਨ – ਨਿਊਜ਼ੀਲੈਂਡ ਵਿੱਚ ਲਗਾਤਾਰ 13ਵੇਂ ਦਿਨ ਕੋਵਿਡ -19 ਦਾ ਕੋਈ ਵੀ ਨਵਾਂ ਕੇਸ ਸਾਹਮਣੇ ਨਹੀਂ ਆਇਆ ਹੈ। ਦੇਸ਼ ਭਰ ਵਿੱਚ ਕੋਵਿਡ -19 ਦਾ ਸਿਰਫ਼ 1 ਕੇਸ ਹੀ ਐਕਟਿਵ ਹੈ। ਡਾਇਰੈਕਟਰ ਜਨਰਲ ਆਫ਼ ਹੈਲਥ ਡਾ. ਐਸ਼ਲੇ ਬਲੂਮਫੀਲਡ ਦਾ ਕਹਿਣਾ ਹੈ ਕਿ ਨਿਊਜ਼ੀਲੈਂਡ ਕਈ ਹੋਰ ਦੇਸ਼ਾਂ ਤੋਂ ਲੱਕੀ ਹੈ। ਉਨ੍ਹਾਂ ਨੇ ਆਪਣੇ ਰੋਜ਼ਾਨਾ ਅੱਪਡੇਟ ਵਿੱਚ ਕਿਹਾ ਕਿ ਅਜੇ ਵੀ ਇੱਕ ਸਰਗਰਮ ਕੋਰੋਨਾਵਾਇਰਸ ਕੇਸ ਹੈ। ਉਨ੍ਹਾਂ ਕੋਲ ਇੱਕ ਸਰਗਰਮ ਕੇਸ ਬਾਰੇ ਕੋਈ ਵੇਰਵਾ ਨਹੀਂ ਹੈ। ਉਹ ਲੱਛਣਾਂ ਦੀ ਸ਼ੁਰੂਆਤ ਤੋਂ ਘੱਟੋ ਘੱਟ 10 ਦਿਨਾਂ ਬਾਅਦ ਅਤੇ ਉਨ੍ਹਾਂ ਦੇ ਲੱਛਣ ਖ਼ਤਮ ਹੋਣ ਤੋਂ 48 ਘੰਟਿਆਂ ਬਾਅਦ ਬਰਾਮਦ ਕੀਤੇ ਜਾਣਗੇ। ਇਹ ਚੰਗਾ ਹੋ ਸਕਦਾ ਹੈ ਕਿ ਵਿਅਕਤੀ ਉਸ 10 ਦਿਨਾਂ ਦੇ ਆਖ਼ਰੀ ਸਿਰੇ ‘ਤੇ ਹੋਵੇ।
ਨਿਊਜ਼ੀਲੈਂਡ ਦੇ ਕੰਨਫ਼ਰਮ ਅਤੇ ਪ੍ਰੋਵੈਬਲੀ ਕੋਵਿਡ -19 ਕੇਸਾਂ ਦੀ ਕੁੱਲ ਗਿਣਤੀ 1504 ਹੀ ਹੈ। ਜਿਨ੍ਹਾਂ ਵਿੱਚ 1,154 ਕੰਨਫ਼ਰਮ ਕੀਤੇ ਅਤੇ 350 ਪ੍ਰੋਵੈਬਲੀ ਕੇਸ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਸਿਰਫ਼ 1 ਹੈ, ਕੋਵਿਡ -19 ਤੋਂ 1,481 ਲੋਕੀ ਰਿਕਵਰ ਹੋਏ ਹਨ। ਨਿਊਜ਼ੀਲੈਂਡ ਵਿੱਚ ਕੋਈ ਵੀ ਮਰੀਜ਼ ਕੋਵਿਡ -19 ਦੇ ਨਾਲ ਹਸਪਤਾਲ ਵਿੱਚ ਨਹੀਂ ਹੈ ਅਤੇ ਰਿਪੋਰਟ ਕਰਨ ਲਈ ਕੋਈ ਵਾਧੂ ਮੌਤਾਂ ਨਹੀਂ ਹੈ, ਮੌਤਾਂ ਦੀ ਗਿਣਤੀ 22 ਹੀ ਹੈ। ਕੱਲ੍ਹ ਦੇ ਲਗਭਗ 2650 ਟੈੱਸਟ ਮਿਲਾ ਕੇ ਦੇਸ਼ ਭਰ ਵਿੱਚ ਕੋਰੋਨਾਵਾਇਰਸ ਦੀ ਮਹਾਂਮਾਰੀ ਸ਼ੁਰੂ ਹੋਣ ਤੋਂ ਲੈ ਕੇ ਹੁਣ ਤੱਕ 286,174 ਟੈੱਸਟ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਦੁਨੀਆ ਦੀਆਂ 218 ਟੈਰੇਟਰੀ ਵਿੱਚ ਕੋਰੋਨਾਵਾਇਰਸ ਤੋਂ ਪੀੜਤ 6,576,711 ਦੇ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ ਕੋਰੋਨਾ ਨਾਲ ਮੌਤਾਂ ਦੀ ਗਿਣਤੀ 388,082 ਉੱਤੇ ਪਹੁੰਚ ਗਈ ਹੈ ਅਤੇ ਰਿਕਵਰ ਹੋਣ ਵਾਲਿਆਂ ਦੀ ਗਿਣਤੀ 3,124,331 ਹੈ।