‘7ਵੀਆਂ ਨਿਊਜ਼ੀਲੈਂਡ ਸਿੱਖ ਗੇਮਜ਼’ 29 ਤੇ 30 ਨਵੰਬਰ ਨੂੰ ਬਰੂਸ ਪੁਲਮਨ ਪਰਾਕ ਟਾਕਾਨੀਨੀ ਵਿਖੇ ਕਰਵਾਈਆਂ ਜਾਣਗੀਆਂ

ਆਕਲੈਂਡ, 25 ਮਈ – ਅੱਜ ਬਰੂਸ ਪੁਲਮਨ ਪਰਾਕ ਟਾਕਾਨੀਨੀ ਵਿਖੇ ਨਿਊਜ਼ੀਲੈਂਡ ਸਿੱਖ ਗੇਮਜ਼ ਦੇ ਪ੍ਰਬੰਧਕਾਂ ਨੇ ‘7ਵੀਆਂ ਨਿਊਜ਼ੀਲੈਂਡ ਸਿੱਖ ਗੇਮਜ਼’ ਦਾ ਐਲਾਨ ਕਰਦੇ ਹੋਏ ਕਿਹਾ ਕਿ ਇਹ ਖੇਡਾਂ 30 ਨਵੰਬਰ ਤੋਂ 1 ਦਸੰਬਰ ਤੱਕ ਹਰ ਵਾਰ ਦੀ ਤਰ੍ਹਾਂ ਬਰੂਸ ਪੁਲਮਨ ਪਰਾਕ ਟਾਕਾਨੀਨੀ ਵਿਖੇ ਕਰਵਾਈਆਂ ਜਾਣਗੀਆਂ।
ਦੋ ਦਿਨਾਂ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦੇ ਵਿੱਚ ਜਿੱਥੇ ਵੱਡੀ ਗਿਣਤੀ ‘ਚ ਸਥਾਨਿਕ ਖਿਡਾਰੀ ਵੱਖ-ਵੱਖ ਖੇਡਾਂ ਦੇ ਵਿੱਚ ਹਿੱਸਾ ਲੈਣਗੇ, ਉੱਥੇ ਹੀ ਆਸਟਰੇਲੀਆ ਅਤੇ ਇੰਡੀਆ ਤੋਂ ਵੀ ਖਿਡਾਰੀ ਖੇਡਣ ਲਈ ਪਹੁੰਚਣਗੇ। ਇਨ੍ਹਾਂ ਖੇਡਾਂ ਦੇ ਵਿੱਚ ਮਹਿਲਾਵਾਂ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ। ਦੋਵੇਂ ਦਿਨ ਹੋਣ ਵਾਲੀਆਂ ਖੇਡਾਂ ਦੌਰਾਨ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਵੀ ਨਾਲੋਂ ਨਾਲ ਚੱਲਣਗੇ।
ਅੱਜ ਬਰੂਸ ਪੁਲਮਨ ਪਾਰਕ ਟਾਕਾਨੀਨੀ ਵਿਖੇ ਕਰਵਾਏ ਗਏ ਤਰੀਕਾਂ ਦੇ ਐਲਾਨ ਸਮਾਗਮ ਵਿੱਚ ‘7ਵੀਆਂ ਨਿਊਜ਼ੀਲੈਂਡ ਗੇਮਜ਼’ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਖੇਡਾਂ ਵਿੱਚ ਹਿੱਸਾ ਲੈਣ ਵਾਲੇ ਖਿਡਾਰੀਆਂ, ਟੀਮਾਂ ਤੇ ਕਲੱਬਾਂ ਆਪਣੀਆਂ ਤਿਆਰੀਆਂ ਸ਼ੁਰੂ ਕਰ ਦੇਣ।