ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 25 ਜੁਲਾਈ – ਦੇਸ਼ ਵਿੱਚ NEET ਪ੍ਰੀਖਿਆ ਪ੍ਰਸ਼ਨ ਪੱਤਰ ਲੀਕ ਮਾਮਲੇ ਨੂੰ ਲੈ ਕੇ ਵਧ ਰਹੇ ਵਿਰੋਧ ਅਤੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਕੌਕਰੋਚ ਜਨਤਾ ਪਾਰਟੀ (CJP) ਅਤੇ ਵਿਦਿਆਰਥੀਆਂ ਦੀਆਂ ਮੁੱਖ ਮੰਗਾਂ ਅੱਗੇ ਝੁਕਦਿਆਂ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੱਤਰ ਸਾਂਝਾ ਕਰਕੇ ਅਸਤੀਫ਼ੇ ਦੀ ਜਾਣਕਾਰੀ ਦਿੱਤੀ।
ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਵੱਲੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਕੌਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਪ੍ਰਧਾਨ ਅਭਿਜੀਤ ਦੀਪਕੇ ਕਿਹਾ ਕਿ ਇਹ ਸਾਡੇ ਸਾਰਿਆਂ ਦੀ ਸਮੂਹਿਕ ਵੱਡੀ ਜਿੱਤ ਹੈ।